ਅੱਜ ਡੀ.ਜੀ.ਪੀ. ਦਫ਼ਤਰ ਦਾ ਘਿਰਾਓ ਕਰੇਗੀ ਕਾਂਗਰਸ

ਚੰਡੀਗੜ੍ਹ, 3 ਅਕਤੂਬਰ- ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਕਾਂਗਰਸ ਵਲੋਂ ਅੱਜ ਡੀ.ਜੀ.ਪੀ. ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਤੋਂ ਪਹਿਲਾਂ 10.30 ਵਜੇ ਚੰਡੀਗੜ੍ਹ ਵਿਖੇ ਕਾਂਗਰਸ ਦੀ ਮੀਟਿੰਗ ਹੋਵੇਗੀ, ਜਿਸ ਤੋਂ ਬਾਅਦ ਡੀ.ਜੀ.ਪੀ. ਦਫ਼ਤਰ ਵੱਲ ਕੂਚ ਕੀਤਾ ਜਾਵੇਗਾ।