ਲਖੀਮਪੁਰ ਖੀਰੀ ਕਤਲ ਮਾਮਲੇ ਸੰਬੰਧੀ ਕਿਸਾਨਾਂ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ

ਸੁਲਤਾਨਵਿੰਡ, 3 ਸਤੰਬਰ (ਗੁਰਨਾਮ ਸਿੰਘ ਬੁੱਟਰ)-ਲਖੀਮਪੁਰ ਖੀਰੀ ਕਤਲ ਮਾਮਲੇ ਵਿਚ ਕਿਸਾਨਾਂ ਨੂੰ ਇਨਸਾਫ਼ ਨਾ ਮਿਲਣ ਕਾਰਨ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਨਿਊ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਇਨਸਾਫ਼ ਦੇਣ ਦੀ ਬਜਾਏ ਗੁਮਰਾਹ ਕਰ ਰਹੀ ਹੈ। ਉਨ੍ਹਾ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਦੀਆ ਮੰਗਾਂ ਮੰਨਣ ਲਈ ਦੇਰੀ ਕੀਤੀ ਤਾ ਪੰਜਾਬ ਵਿਚ ਕੇਂਦਰ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕਰਕੇ ਪੁਤਲੇ ਫੂਕੇ ਜਾਣਗੇ।