JALANDHAR WEATHER

ਮਾਲੇਗਾਓਂ ਧਮਾਕਾ: ਵਿਸ਼ੇਸ਼ ਐਨ.ਆਈ.ਏ. ਅਦਾਲਤ ਵਲੋਂ ਸਾਧਵੀ ਪ੍ਰਗਿਆ ਸਿੰਘ ਅਤੇ ਹੋਰ ਮੁਲਜ਼ਮਾਂ ਦੇ ਬਿਆਨ ਦਰਜ ਕਰਨੇ ਸ਼ੁਰੂ

ਨਵੀਂ ਦਿੱਲੀ, 3 ਅਕਤੂਬਰ- 2008 ਮਾਲੇਗਾਓਂ ਬੰਬ ਧਮਾਕੇ ਸੰਬੰਧੀ ਸੀ.ਆਰ.ਪੀ.ਸੀ. 313 ਦੇ ਤਹਿਤ ਵਿਸ਼ੇਸ਼ ਐਨ.ਆਈ.ਏ. ਅਦਾਲਤ ਵਲੋਂ ਸਾਧਵੀ ਪ੍ਰਗਿਆ ਸਿੰਘ ਅਤੇ ਹੋਰ ਮੁਲਜ਼ਮਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਦੱਸ ਦੇਈਏ ਕਿ ਸਾਧਵੀ ਪ੍ਰਗਿਆ ਸਿੰਘ ਇਸ ਮਾਮਲੇ ਵਿਚ ਮੁਲਜ਼ਮ ਨੰਬਰ 1 ਹੈ। ਅਦਾਲਤ ਨੇ ਬਿਆਨ ਸ਼ੁਰੂ ਕਰਨ ਤੋਂ ਪਹਿਲਾਂ ਸਾਰੇ ਮੁਲਜ਼ਮਾਂ ਨੂੰ ਸਾਂਝੀ ਹਦਾਇਤ ਦਿੱਤੀ। ਇਸ ਮਾਮਲੇ ਵਿਚ ਹੁਣ ਤੱਕ ਕੁੱਲ 323 ਬਿਆਨ ਦਰਜ ਕੀਤੇ ਜਾ ਚੁੱਕੇ ਹਨ ਅਤੇ ਸਾਰੇ ਮੁਲਜ਼ਮਾਂ ਦੇ 115 ਗਵਾਹ ਸਾਂਝੇ ਹਨ। ਅਦਾਲਤ ਨੇ ਕਿਹਾ ਕਿ 313 ਸੀ.ਆਰ.ਪੀ.ਸੀ. ਦਾ ਇਹ ਬਿਆਨ ਅੰਡਰ-ਓਥ ਸਟੇਟਮੈਂਟ ਨਹੀਂ ਹੈ, ਕੇਸ ਵਿਚ ਅੱਗੇ ਵੀ ਇਸ ਦਾ ਹਵਾਲਾ ਦਿੱਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਵਿਸ਼ੇਸ਼ ਐਨ.ਆਈ.ਏ. ਅਦਾਲਤ ਨੇ ਮੁਲਜ਼ਮਾਂ ਵਲੋਂ ਅਦਾਲਤ ਵਲੋਂ ਉਨ੍ਹਾਂ ਦੇ ਜ਼ੁਬਾਨੀ ਬਿਆਨ ਰਿਕਾਰਡ ਕਰਨ ਤੋਂ ਕੁਝ ਸਮਾਂ ਪਹਿਲਾਂ ਪ੍ਰਸ਼ਨਾਵਲੀ ਦੀ ਕਾਪੀ ਦੇਣ ਦੀ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਦਾਲਤ ਨੇ ਸੀ.ਆਰ.ਪੀ.ਸੀ. ਦੀ ਸੋਧੀ ਧਾਰਾ 313(5) ਦੇ ਤਹਿਤ ਉਨ੍ਹਾਂ ਦੀਆਂ ਅਰਜ਼ੀਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੀ.ਪੀ.ਆਰ.ਸੀ. ਨੇ ਇਹ ਵੀ ਇਜਾਜ਼ਤ ਦਿੱਤੀ ਹੈ ਕਿ ਜੇਕਰ ਉਹ ਚਾਹੁੰਦੇ ਹਨ ਤਾਂ ਸਾਰੇ ਮੁਲਜ਼ਮ ਅਦਾਲਤ ਵਿਚ ਆਪਣੇ ਸੀ.ਆਰ.ਪੀ.ਸੀ. 313 ਜ਼ੁਬਾਨੀ ਬਿਆਨਾਂ ਲਈ ਲਿਖਤੀ ਦਾਇਰ ਕਰ ਸਕਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ