ਮਥੁਰਾ ਕ੍ਰਿਸ਼ਨ ਜਨਮਭੂਮੀ ਵਿਵਾਦ: ਸੁਪਰੀਮ ਕੋਰਟ ਨੇ ਸੁਣਵਾਈ 30 ਅਕਤੂਬਰ ਤੱਕ ਕੀਤੀ ਮੁਲਤਵੀ

ਨਵੀਂ ਦਿੱਲੀ, 3 ਅਕਤੂਬਰ- ਮਥੁਰਾ ਦੀ ਕ੍ਰਿਸ਼ਨ ਜਨਮਭੂਮੀ ਜ਼ਮੀਨ ਵਿਵਾਦ ਮਾਮਲੇ ਸੰਬੰਧੀ ਸੁਪਰੀਮ ਕੋਰਟ ਨੇ ਇਸ ਦੀ ਸੁਣਵਾਈ 30 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਸੰਬੰਧਿਤ ਰਜਿਸਟਰਾਰ ਨੂੰ ਅਗਲੀ ਸੁਣਵਾਈ ਦੀ ਤਰੀਕ ’ਤੇ ਅਦਾਲਤ ’ਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ ਅਤੇ ਮਥੁਰਾ ਦੀ ਕ੍ਰਿਸ਼ਨ ਜਨਮਭੂਮੀ ਜ਼ਮੀਨ ਵਿਵਾਦ ਨਾਲ ਸੰਬੰਧਿਤ ਅਦਾਲਤ ’ਚ ਚੱਲ ਰਹੇ ਮੁਕੱਦਮਿਆਂ ਦੇ ਵੇਰਵੇ ਦੇਣ ਲਈ ਵੀ ਕਿਹਾ ਹੈ।