JALANDHAR WEATHER

ਲਖੀਮਪੁਰ ਖੀਰੀ ਕਤਲ ਮਾਮਲੇ ਸੰਬੰਧੀ ਕਿਸਾਨਾਂ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ

ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਬਲਕਰਨ ਸਿੰਘ ਖਾਰਾ)- ਲਖੀਮਪੁਰ ਖੀਰੀ ਕਤਲ ਮਾਮਲੇ ਵਿਚ ਕਿਸਾਨਾਂ ਨੂੰ ਇਨਸਾਫ਼ ਨਾ ਮਿਲਣ ਕਾਰਨ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਦੇ ਗੇਟ ਬਾਹਰ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਇਨਸਾਫ਼ ਦੇਣ ਦੀ ਬਜਾਏ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਦੀਆ ਮੰਗਾਂ ਮੰਨਣ ਵਿਚ ਦੇਰੀ ਕੀਤੀ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਤੇਜ਼ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ