ਤਿੰਨ ਕਿਸਾਨ ਜਥੇਬੰਦੀਆਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਚੋਗਾਵਾਂ, 3 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਤਹਿਸੀਲ ਲੋਪੋਕੇ ਵਿਖੇ ਜਮਹੂਰੀ ਕਿਸਾਨ ਸਭਾ ਦੇ ਤਹਿਸੀਲ ਸਕੱਤਰ ਵਿਰਸਾ ਸਿੰਘ ਟਪਿਆਲਾ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਮੁਹਾਰ ਤੇ ਕੁੱਲ ਹਿੰਦ ਕਿਸਾਨ ਸਭਾ ਦੇ ਸਟੇਟ ਕਮੇਟੀ ਮੈਂਬਰ ਬਚਨ ਸਿੰਘ ਓਠੀਆ ਦੀ ਅਗਵਾਈ ’ਚ ਲਖੀਮਪੁਰ ਖੀਰੀ ਕਤਲ ਮਾਮਲੇ ਵਿਚ ਕਿਸਾਨਾਂ ਨੂੰ ਇਨਸਾਫ਼ ਨਾ ਮਿਲਣ ’ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਕਤ ਆਗੂਆਂ ਨੇ ਇਕ ਸੁਰ ਵਿਚ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਦੀਆ ਮੰਗਾਂ ਨਾ ਮੰਨੀਆਂ ਤਾਂ ਵੱਡਾ ਸੰਘਰਸ਼ ਕੀਤਾ ਜਾਵੇਗਾ।