ਸੰਯੁਕਤ ਕਿਸਾਨ ਮੋਰਚੇ ਦੇ ਦੇਸ਼ ਵਿਆਪੀ ਸੱਦੇ ’ਤੇ ਕੇਂਦਰ ਸਰਕਾਰ ਦਾ ਪੁੱਤਲਾ ਫੂਕ ਪ੍ਰਦਰਸ਼ਨ

ਗੁਰੂ ਹਰ ਸਹਾਏ, 3 ਅਕਤੂਬਰ (ਕਪਿਲ ਕੰਧਾਰੀ)- ਅੱਜ ਇੱਥੇ ਐੱਸ. ਡੀ. ਐਮ. ਦਫ਼ਤਰ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਦੇਸ਼ ਵਿਆਪੀ ਸੱਦੇ ’ਤੇ ਵੱਖ ਵੱਖ ਕਿਸਾਨ ਜਥਬੰਦੀਆਂ ਵਲੋਂ ਲਖੀਮਪੁਰ ਖੀਰੀ ਉੱਤਰ ਪ੍ਰਦੇਸ਼ ਵਿਚ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉਪਰ ਗੱਡੀਆਂ ਚੜ੍ਹਾ ਕੇ ਮਾਰਨ ਵਾਲੇ ਟੋਨੀ ਮਿਸ਼ਰਾ ਅਤੇ ਉਸ ਦੇ ਪਿਤਾ ਵਿਜੇ ਮਿਸ਼ਰਾ ਨੂੰ ਸਜਾਵਾਂ ਦਿਵਾਉਣ ਲਈ ਪੁੱਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਮੋਠਾਂ ਵਾਲਾ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਪ੍ਰਧਾਨ ਮਾਸਟਰ ਪੂਰਨ ਚੰਦ ਪੰਜੇ ਕੇ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਕੋ-ਕਨਵੀਨਰ ਭਗਵਾਨ ਦਾਸ ਬਹਾਦਰ ਕੇ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਲਖਮੀਰਪੁਰਾ, ਚਰਨਜੀਤ ਸਿੰਘ ਛਾਂਗਾ ਰਾਏ ਨੇ ਕੀਤੀ।