ਪੁਲਿਸ ਵਲੋਂ ਹੈਰੋਇਨ ਸਮੇਤ ਇਕ ਕਾਬੂ

ਚੋਗਾਵਾਂ, 3 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਦੇਸ਼ਾਂ ਤਹਿਤ ਡੀ.ਐਸ.ਪੀ ਅਟਾਰੀ ਗੁਰਿੰਦਰਪਾਲ ਸਿੰਘ ਨਾਗਰਾ ਦੀ ਅਗਵਾਈ ’ਚ ਲੋਪੋਕੇ ਦੇ ਮੁਖੀ ਯਾਦਵਿੰਦਰ ਸਿੰਘ ਤੇ ਪੁਲਿਸ ਪਾਰਟੀ ਵਲੋਂ ਚਵਿੰਡਾ ਖੁਰਦ ਗਸ਼ਤ ਦੌਰਾਨ 50 ਗ੍ਰਾਮ ਹੈਰੋਇਨ ਸਮੇਤ ਇਕ ਨੂੰ ਕਾਬੂ ਕਰਨ ਦੀ ਖ਼ਬਰ ਹੈ। ਇਸ ਸੰਬੰਧੀ ਥਾਣਾ ਮੁਖੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਫੜੇ ਕਥਿਤ ਦੋਸ਼ੀ ਦੀ ਪਹਿਚਾਣ ਤਜਿੰਦਰ ਸਿੰਘ ਵਾਸੀ ਚਵਿੰਡਾ ਖੁਰਦ ਵਜੋਂ ਹੋਈ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਉਕਤ ਵਿਅਕਤੀ ਖ਼ਿਲਾਫ਼ 21/61/85 ਐਨ.ਡੀ.ਪੀ.ਐਸ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ।