JALANDHAR WEATHER

ਪਿਸਤੌਲ ਦੀ ਨੋਕ ’ਤੇ ਲੁਟੇਰੇ ਬਜ਼ੁਰਗ ਵਿਅਕਤੀ ਕੋਲੋਂ ਮੋਬਾਈਲ ਤੇ ਨਕਦੀ ਖੋਹ ਕੇ ਫ਼ਰਾਰ

ਗੁਰੂਹਰਸਹਾਏ, 3 ਅਕਤੂਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਅੰਦਰ ਲੁਟੇਰਿਆਂ ਵਲੋਂ ਬੇਖੌਫ਼ ਹੋ ਕੇ ਚੋਰੀ ਤੇ ਲੁੱਟ ਖ਼ੋਹ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ, ਜਿਸ ਦੀ ਤਾਜ਼ਾ ਮਿਸਾਲ ਉਸ ਸਮੇਂ ਦੇਖਣ ਨੂੰ ਮਿਲੀ ਜਦ ਤਿੰਨ ਮੋਟਰ ਸਾਈਕਲ ਸਵਾਰ ਲੁਟੇਰੇ ਪਿਸਤੌਲ ਦੀ ਨੋਕ ’ਤੇ ਇਕ ਬਜ਼ੁਰਗ ਕੋਲੋਂ ਉਸ ਦਾ ਮੋਬਾਈਲ ਫ਼ੋਨ ਤੇ ਨਗਦੀ ਲੈ ਕੇ ਫ਼ਰਾਰ ਹੋ ਗਏ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਕਸ਼ਮੀਰੀ ਲਾਲ ਨੇ ਦੱਸਿਆ ਕਿ ਬੀਤੇ ਸੋਮਵਾਰ ਦੀ ਰਾਤ 8 ਅਤੇ 9 ਵਜੇ ਦੇ ਵਿਚਕਾਰ ਜਦੋਂ ਉਹ ਆਪਣੇ ਘਰ ਤੋਂ ਸ਼ਹਿਰ ਦੇ ਕ੍ਰਿਸ਼ਨ ਚੌਕ ਨੇੜੇ ਐਚ.ਡੀ.ਐਫ਼.ਸੀ. ਬੈਂਕ ਦੇ ਕੋਲੋਂ ਸਬਜ਼ੀ ਲੈਣ ਲਈ ਗਿਆ ਅਤੇ ਸਬਜ਼ੀ ਲੈ ਕੇ ਜਦ ਉਹ ਆਪਣੇ ਘਰ ਨੂੰ ਵਾਪਸ ਜਾਣ ਲੱਗਾ ਤਾਂ ਚੌਂਕ ਦੇ ਹੀ ਮੋੜ ’ਤੇ 3 ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਸ ਨੂੰ ਪਿਸਤੌਲ ਦਿਖਾ ਕੇ ਉਸ ਦੇ ਕੁੜਤੇ ਪਜਾਮੇ ਦੀ ਜੇਬ ਵਿਚੋਂ ਮੋਬਾਇਲ ਅਤੇ ਨਕਦੀ ਖੋਹ ਕੇ ਮੌਕੇ ’ਤੋਂ ਫਰਾਰ ਹੋ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ