ਅਸੀਂ ਨਿਊਜ਼ਕਲਿੱਕ ’ਤੇ ਛਾਪੇਮਾਰੀ ਦੀ ਨਿੰਦਾ ਕਰਦੇ ਹਾਂ- ਮਹਿਬੂਬਾ ਮੁਫ਼ਤੀ

ਸ੍ਰੀਨਗਰ, 3 ਅਕਤੂਬਰ- ਨਿਊਜ਼ਕਲਿੱਕ ਨਾਲ ਜੁੜੇ ਵੱਖ-ਵੱਖ ਟਿਕਾਣਿਆਂ ’ਤੇ ਦਿੱਲੀ ਪੁਲਿਸ ਵਲੋਂ ਛਾਪੇਮਾਰੀ ਕਰਨ ’ਤੇ ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਅਸੀਂ ਇਸ ਦੀ ਨਿੰਦਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸੱਚ ਬੋਲਣਾ ਭਾਜਪਾ ਦੇ ਅੰਮ੍ਰਿਤਕਾਲ ਵਿਚ ਸਭ ਤੋਂ ਵੱਡਾ ਅਪਰਾਧ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਅੰਮ੍ਰਿਤਕਾਲ ਵਿਚ ਜੋ ਸਰਕਾਰ ਤੋਂ ਸਵਾਲ ਪੁੱਛਦਾ ਹੈ, ਉਸ ਨੂੰ ਜੇਲ੍ਹ ਭੇਜ ਦਿੱਤਾ ਜਾਂਦਾ ਹੈ ਤੇ ਉਸ ਦੇ ਖ਼ਿਲਾਫ਼ ਯੂ.ਏ.ਪੀ.ਏ. ਲਗਾਇਆ ਜਾਂਦਾ ਹੈ।