ਦਿੱਲੀ ਪੁਲਿਸ ਨੇ ਨਿਊਜ਼ ਕਲਿੱਕ ਦੇ ਸੰਸਥਾਪਕ ਪ੍ਰਬੀਰ ਪੁਰਕਾਯਸਥਾ ਨੂੰ ਯੂਏਪੀਏ ਤਹਿਤ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ, 3 ਅਕਤੂਬਰ (ਏ.ਐਨ.ਆਈ.) : ਦਿੱਲੀ ਪੁਲਿਸ ਨੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੇ ਤਹਿਤ ਉਨ੍ਹਾਂ ਦੇ ਦਫ਼ਤਰ ਵਿਚ ਛਾਪੇਮਾਰੀ ਤੋਂ ਬਾਅਦ ਨਿਊਜ਼ ਕਲਿੱਕ ਦੇ ਸੰਸਥਾਪਕ ਅਤੇ ਸੰਪਾਦਕ ਪ੍ਰਬੀਰ ਪੁਰਕਾਯਸਥ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ । ਦਿੱਲੀ ਪੁਲਿਸ ਦੇ ਅਨੁਸਾਰ ਕੁੱਲ 37 ਪੁਰਸ਼ ਸ਼ੱਕੀਆਂ ਤੋਂ ਪੁੱਛਗਿੱਛ ਕੀਤੀ ਗਈ ਹੈ ਅਤੇ 9 ਮਹਿਲਾ ਸ਼ੱਕੀਆਂ ਤੋਂ ਉਨ੍ਹਾਂ ਦੇ ਰਹਿਣ ਦੇ ਸਥਾਨਾਂ 'ਤੇ ਪੁੱਛਗਿੱਛ ਕੀਤੀ ਗਈ ਹੈ ।