ਜੰਮੂ ਕਸ਼ਮੀਰ:ਘੁਸਪੈਠ ਦੀ ਕੋਸ਼ਿਸ਼ ਕਰ ਰਹੇ 3 ਅੱਤਵਾਦੀ ਜ਼ਖ਼ਮੀ

ਸ੍ਰੀਨਗਰ, 31 ਮਈ-ਭਾਰਤੀ ਫ਼ੌਜ ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਕਰਦੇ ਸਮੇਂ ਕੰਟਰੋਲ ਰੇਖਾ (ਐੱਲ.ਓ.ਸੀ.) 'ਤੇ ਕਰਮਾਹਾ ਸੈਕਟਰ 'ਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਵਾਲੇ ਤਿੰਨ ਅੱਤਵਾਦੀਆਂ ਨੂੰ ਜ਼ਖਮੀ ਕਰ ਦਿੱਤਾ। ਫ਼ੌਜ ਦੇ ਅਧਿਕਾਰੀ ਅਨੁਸਾਰ ਇਲਾਕੇ 'ਚ ਸਰਚ ਆਪਰੇਸ਼ਨ ਜਾਰੀ ਹੈ।