ਲਾਲੂ ਪ੍ਰਸਾਦ ਯਾਦਵ, ਰਾਬੜੀ ਦੇਵੀ, ਤੇਜਸਵੀ ਯਾਦਵ ਅਤੇ ਮੀਸਾ ਭਾਰਤੀ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ, 4 ਅਕਤੂਬਰ-ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ, ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ, ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਅਤੇ ਰਾਸ਼ਟਰੀ ਜਨਤਾ ਦਲ ਦੀ ਸੰਸਦ ਮੈਂਬਰ ਮੀਸਾ ਭਾਰਤੀ ਨੂੰ ਕਥਿਤ ਤੌਰ 'ਤੇ ਨੌਕਰੀ ਲਈ ਜ਼ਮੀਨ ਘੁਟਾਲੇ ਦੇ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ।