ਰਾਹੁਲ ਗਾਂਧੀ 2 ਦਿਨ ਦੀ ਸੇਵਾ ਕਰਨ ਉਪਰੰਤ ਵਾਪਸ ਪਰਤੇ

ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)- ਕਾਂਗਰਸ ਦੇ ਕੌਮੀ ਆਗੂ ਸ੍ਰੀ ਰਾਹੁਲ ਗਾਂਧੀ ਇੱਥੇ ਸ੍ਰੀ ਦਰਬਾਰ ਸਾਹਿਬ ਵਿਖੇ ਦੋ ਦਿਨ ਦੀ ਸੇਵਾ ਕਰਨ ਉਪਰੰਤ ਅੱਜ ਸਵੇਰੇ ਵਾਪਸ ਪਰਤ ਗਏ ਹਨ। ਉਨ੍ਹਾਂ ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡਾ ਸ੍ਰੀ ਗੁਰੂ ਰਾਮਦਾਸ ਜੀ ਤੋਂ ਚੰਡੀਗੜ੍ਹ ਲਈ 10 ਵਜੇ ਦੇ ਕਰੀਬ ਉਡਾਣ ਭਰੀ।