JALANDHAR WEATHER

ਗੁਰਦੁਆਰਾ ਭਾਈ ਚੈਨ ਸਾਹਿਬ ’ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਦੋਸ਼ੀ ਕਾਬੂ

ਖੇਮਕਰਨ, 4 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)- ਸਥਾਨਕ ਇਤਿਹਾਸਕ ਗੁਰਦੁਆਰਾ ਭਾਈ ਚੈਨ ਸਾਹਿਬ ਦੇ ਗ੍ਰੰਥੀ ਗੁਰਦੇਵ ਸਿੰਘ ਪੁੱਤਰ ਅਜੈਬ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ ਕਿ ਬੀਤੀ ਸ਼ਾਮ 7 ਵਜੇ ਉਹ ਗੁਰਦੁਆਰਾ ਸਾਹਿਬ ਵਿਖੇ ਰਹਿਰਾਸ ਸਾਹਿਬ ਦਾ ਪਾਠ ਕਰ ਰਿਹਾ ਸੀ ਕਿ ਅਚਾਨਕ ਇਕ ਵਿਅਕਤੀ ਦਲਬੀਰ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਖੇਮਕਰਨ ਅੰਦਰ ਆਇਆ ਤੇ ਉਸ ਨੇ ਇਕ ਗੁਟਕਾ ਸਾਹਿਬ ਚੁੱਕ ਕੇ ਆਪਣੀ ਜੇਬ ਚ ਪਾ ਲਿਆ ਤੇ ਸ਼ਰਾਬ ਦੇ ਠੇਕੇ ’ਤੇ ਚਲਾ ਗਿਆ। ਉਸ ਨੇ ਅਜਿਹਾ ਕਰਕੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਹੈ। ਥਾਣਾ ਖੇਮਕਰਨ ਦੀ ਪੁਲਿਸ ਨੇ ਤੁਰੰਤ ਦੋਸ਼ੀ ਨੂੰ ਕਾਬੂ ਕਰਕੇ ਉਸ ਵਿਰੁੱਧ ਧਾਰਾ 295ਏ ਅਧੀਨ ਕੇਸ ਦਰਜ ਕਰ ਦਿੱਤਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਘਟਨਾ ’ਤੇ ਚਿੰਤਾ ਪ੍ਰਗਟ ਕਰਦਿਆਂ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ