ਹੜ੍ਹ ਵਿਚ ਸੈਨਿਕਾਂ ਦੇ ਲਾਪਤਾ ਹੋਣ ਦੀ ਖ਼ਬਰ ਤੋਂ ਚਿੰਤਤ ਹਾਂ- ਮਮਤਾ ਬੈਨਰਜੀ

ਕੋਲਕਾਤਾ, 4 ਅਕਤੂਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਟਵੀਟ ਕਰ ਕਿਹਾ ਕਿ ਸਿੱਕਮ ਵਿਚ ਬੱਦਲ ਫਟਣ ਤੋਂ ਬਾਅਦ ਆਏ ਹੜ੍ਹ ਵਿਚ 23 ਸੈਨਿਕਾਂ ਦੇ ਲਾਪਤਾ ਹੋਣ ਦੀ ਖ਼ਬਰ ਤੋਂ ਬਹੁਤ ਚਿੰਤਤ ਹਾਂ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀ ਤਰਫੋਂ ਮੈਂ ਇਸ ਮਾਮਲੇ ’ਤੇ ਸਹਾਇਤਾ ਅਤੇ ਇਕਜੁੱਟਤਾ ਦਾ ਵਾਅਦਾ ਕਰਦੇ ਹੋਏ ਮੈਂ ਸਾਰੇ ਸੰਬੰਧਿਤ ਲੋਕਾਂ ਨੂੰ ਉੱਤਰੀ ਬੰਗਾਲ ਆਫ਼ਤਾਂ ਨੂੰ ਰੋਕਣ ਲਈ ਮੌਜੂਦਾ ਸੀਜ਼ਨ ਵਿਚ ਵੱਧ ਤੋਂ ਵੱਧ ਚੌਕਸੀ ਵਰਤਣ ਲਈ ਅਪੀਲ ਕਰਦੀ ਹਾਂ। ਉਨ੍ਹਾਂ ਅੱਗੇ ਕਿਹਾ ਕਿ ਮੈਂ ਪਹਿਲਾਂ ਹੀ ਆਪਣੇ ਮੁੱਖ ਸਕੱਤਰ ਨੂੰ ਆਫ਼ਤ ਪ੍ਰਬੰਧਨ ਤਿਆਰੀ ਉਪਾਵਾਂ ਦਾ ਤਾਲਮੇਲ ਕਰਨ ਲਈ ਕਿਹਾ ਹੈ। ਕਲਿਮਪੋਂਗ, ਦਾਰਜੀਲਿੰਗ ਅਤੇ ਜਲਪਾਈਗੁੜੀ ਜ਼ਿਲ੍ਹਿਆਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਕੱਢਣ ਲਈ ਸਾਰੇ ਕਦਮ ਚੁੱਕੇ ਗਏ ਹਨ। ਸੀਨੀਅਰ ਰਾਜ ਮੰਤਰੀਆਂ ਅਤੇ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਬਚਾਅ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਲਈ ਉੱਤਰੀ ਬੰਗਾਲ ਭੇਜਿਆ ਗਿਆ ਹੈ।