ਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਭਾਜਪਾ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 4 ਅਕਤੂਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਭਾਜਪਾ ਵਰਕਰਾਂ ਨੇ ‘ਆਪ’ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਈ.ਡੀ. ਵਲੋਂ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ‘ਆਪ’ ਸੰਸਦ ਸੰਜੇ ਸਿੰਘ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ।