ਭਰਤ ਇੰਦਰ ਚਾਹਲ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ 13 ਅਕਤੂਬਰ ਨੂੰ- ਵਕੀਲ
ਚੰਡੀਗੜ੍ਹ, 4 ਅਕਤੂਬਰ- ਭਰਤ ਇੰਦਰ ਸਿੰਘ ਚਾਹਲ ਦੇ ਵਕੀਲ ਕਰਮਬੀਰ ਸਿੰਘ ਨਲਵਾ ਨੇ ਦੱਸਿਆ ਕਿ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਮੁੱਢਲੀ ਬਹਿਸ ਹੋਈ, ਜਿਸ ਤੋਂ ਬਾਅਦ ਪੰਜਾਬ ਹਰਿਆਣਾ ਹਾਈ ਕੋਰਟ ਨੇ ਸਾਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਹੀ ਪੰਜਾਬ ਵਿਜੀਲੈਂਸ ਨੂੰ ਭਰਤ ਇੰਦਰ ਸਿੰਘ ਚਾਹਲ ਦੀ ਜਾਇਦਾਦ ਬਾਰੇ ਪੂਰੀ ਜਾਣਕਾਰੀ ਦੇ ਚੁੱਕੇ ਹਾਂ। ਸਾਨੂੰ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਗਿਆ ਹੈ ਅਤੇ ਮਾਮਲੇ ਦੀ ਅਗਲੀ ਸੁਣਵਾਈ 13 ਅਕਤੂਬਰ ਨੂੰ ਹੋਵੇਗੀ।