JALANDHAR WEATHER

ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਲਈ ਵੋਟਾਂ ਬਣਾਉਣੀਆਂ ਸਰਕਾਰ ਦੀ ਜ਼ਿੰਮੇਵਾਰੀ- ਐਡਵੋਕੇਟ ਧਾਮੀ

ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਚੋਣਾਂ ਲਈ ਵੋਟਾਂ ਬਣਾਉਣੀਆਂ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ਸੰਬੰਧੀ ਗੁਰਦੁਆਰਾ ਚੋਣ ਕਮਿਸ਼ਨ ਵਲੋਂ ਕਾਫ਼ੀ ਸਮਾਂ ਪਹਿਲਾਂ ਸੰਬੰਧਿਤ ਸੂਬਿਆਂ ਦੇ ਮੁੱਖ ਸਕੱਤਰਾਂ ਅਤੇ ਪ੍ਰਸ਼ਾਸਕ ਨੂੰ ਪੱਤਰ ਲਿਖਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਤੁਸੀਂ ਹਰ ਕੰਮ ਨੂੰ ਆਪਣੇ ਖ਼ਾਤੇ ਪਾਉਣ ਦੇ ਐਲਾਨ ਦੀ ਥਾਂ ਗੁਰਦੁਆਰਾ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦਾ ਪ੍ਰਸ਼ਾਸਨ ਨੂੰ ਪਾਲਣ ਕਰਨ ਦਿਓ। ਉਨ੍ਹਾਂ ਅੱਗੇ ਕਿਹਾ ਕਿ ਮੈਂ ਸ਼੍ਰੋਮਣੀ ਕਮੇਟੀ ਦਾ ਮੁੱਖ ਸੇਵਾਦਾਰ ਹੁੰਦਿਆਂ ਚੋਣਾਂ ਦਾ ਸਵਾਗਤ ਕਰਦਾ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ