ਐਲ.ਪੀ.ਜੀ. ਸਿਲੰਡਰਾਂ ਦੀ ਸਬਸਿਡੀ ਦੀ ਰਕਮ ਵਿਚ 100 ਰੁਪਏ ਦਾ ਕੀਤਾ ਵਾਧਾ- ਅਨੁਰਾਗ ਠਾਕੁਰ

ਨਵੀਂ ਦਿੱਲੀ, 4 ਅਕਤੂਬਰ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੈਬਨਿਟ ਵਲੋਂ ਲਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਨੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਲਈ ਸਬਸਿਡੀ ਦੀ ਰਕਮ 200 ਰੁਪਏ ਤੋਂ ਵਧਾ ਕੇ 300 ਰੁਪਏ ਪ੍ਰਤੀ ਐਲ.ਪੀ.ਜੀ. ਸਿਲੰਡਰ ਕਰ ਦਿੱਤੀ ਹੈ।