JALANDHAR WEATHER

ਪੰਜਾਬ ਕੋਲ ਕਿਸੇ ਨੂੰ ਵੀ ਦੇਣ ਲਈ ਪਾਣੀ ਨਹੀਂ ਹੈ- ਰਾਜਾ ਵੜਿੰਗ

ਚੰਡੀਗੜ੍ਹ, 4 ਅਕਤੂਬਰ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰ ਕਿਹਾ ਕਿ ਅਸੀਂ ਸੁਪਰੀਮ ਕੋਰਟ ਦੇ ਹਰ ਫ਼ੈਸਲੇ ਦਾ ਸਤਿਕਾਰ ਕਰਦੇ ਹਾਂ ਪਰ ਪੰਜਾਬ ਕੋਲ ਅਸਲ ਵਿਚ ਕਿਸੇ ਨੂੰ ਵੀ ਦੇਣ ਲਈ ਕੋਈ ਪਾਣੀ ਨਹੀਂ ਹੈ। ਅਸੀਂ ਆਪਣੇ ਲੋਕਾਂ ਦੇ ਹੱਕ ਮਾਰ ਕੇ ਕਿਸੇ ਨੂੰ ਵੀ ਪਾਣੀ ਨਹੀਂ ਦੇ ਸਕਦੇ। ਉਨ੍ਹਾਂ ਕਿਹਾ ਕਿ ਮੇਰੀ ਭਗਵੰਤ ਮਾਨ ਜੀ ਨੂੰ ਅਪੀਲ ਹੈ ਕਿ ਵਧੀਆ ਤੋਂ ਵਧੀਆ ਵਕੀਲ ਆਪਣਾ ਪੱਖ ਰੱਖਣ ਲਈ ਸੁਪਰੀਮ ਕੋਰਟ ਭੇਜੇ ਜਾਣੇ ਚਾਹੀਦੇ ਹਨ। ਪਹਿਲਾਂ ਵੀ ਇਸ ਮੁੱਦੇ ਕਾਰਨ ਪੰਜਾਬ ਨੇ ਕਾਲਾ ਦੌਰ ਵੇਖਿਆ ਹੈ ਇਸ ਲਈ ਇਸ ਕੇਸ ਦੀ ਪੈਰਵਾਈ ਵਧੀਆ ਤਰੀਕੇ ਨਾਲ ਕਰਕੇ ਮੁੱਦੇ ਦਾ ਹੱਲ ਕੱਢਿਆ ਜਾਣਾ ਚਾਹੀਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ