ਅੰਮ੍ਰਿਤਪਾਲ ਸਿੰਘ ਮਾਤਾ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ’ਤੇ ਲਗਾਇਆ ਵਧੀਕੀਆਂ ਕਰਨ ਦਾ ਦੋਸ਼
ਅੰਮ੍ਰਿਤਸਰ, 4 ਅਕਤੂਬਰ- ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੀ ਮਾਤਾ ਵਲੋਂ ਇਕ ਵੀਡੀਓ ਜਾਰੀ ਕਰ ਲੋਕਾਂ ਨੂੰ ਵੱਧ ਤੋਂ ਵੱਧ ਇਕੱਠੇ ਹੋਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਵਲੋਂ ਕੀਤੀ ਗਈ ਭੁੱਖ ਹੜਤਾਲ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਅਤੇ ਪਿਛਲੇ 7 ਮਹੀਨਿਆਂ ਤੋਂ ਉਸ ਨੂੰ ਬਿਨਾਂ ਕਿਸੇ ਕੇਸ ਦੇ ਜੇਲ੍ਹ ਅੰਦਰ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ’ਤੇ ਵੀ ਵਧੀਕੀਆਂ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਸਾਨੂੰ ਅਤੇ ਵਕੀਲਾਂ ਨੂੰ ਉਨ੍ਹਾਂ ਨਾਲ ਮਿਲਣ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜੇਲ੍ਹ ਅੰਦਰ ਅੰਮ੍ਰਿਤਪਾਲ ਨੂੰ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਅੰਮ੍ਰਿਤਪਾਲ ਤੇ ਹੋਰ ਸਿੰਘਾਂ ਨੂੰ ਪਹਿਲਾਂ ਪੰਜਾਬ ਦੀਆਂ ਜੇਲ੍ਹਾਂ ਵਿਚ ਤਬਦੀਲ ਕੀਤਾ ਜਾਵੇ।