ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਨੇ ਕੱਢਿਆ ਫਲੈਗ ਮਾਰਚ
ਲੌਂਗੋਵਾਲ, 28 ਮਈ (ਸ.ਸ.ਖੰਨਾ, ਵਿਨੋਦ) - ਜ਼ਿਲ੍ਹਾ ਸੰਗਰੂਰ ਦੇ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕ ਸਭਾ ਹਲਕਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਮੁੱਖ ਰੱਖਦਿਆਂ ਅਤੇ 6 ਜੂਨ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਣ ਵਾਲੇ ਸਮਾਗਮਾਂ ਸਬੰਧੀ ਸੁਰੱਖਿਆ ਦੇ ਮੱਦੇਨਜ਼ਰ ਲੌਂਗੋਵਾਲ ਦੇ ਥਾਣਾ ਮੁਖੀ ਜਗਮੇਲ ਸਿੰਘ ਦੀ ਅਗਵਾਈ ਹੇਠ ਕਸਬੇ ਵਿਖੇ ਪੁਲੀਸ ਵਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਥਾਣਾ ਮੁਖੀ ਜਗਮੇਲ ਸਿੰਘ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਨੂੰ ਅਮਨ ਅਮਾਨ ਅਤੇ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜਿਆ ਜਾਵੇ। ਇਸ ਲਈ ਪੁਲਿਸ ਵਲੋਂ ਇਹ ਫਲੈਗ ਮਾਰਚ ਕੱਢਿਆ ਗਿਆ ਹੈ।