ਜਬਰ-ਜਨਾਹ ਦੇ ਮਾਮਲੇ 'ਚ ਬੈਂਸ ਨੂੰ ਸੁਪਰੀਮ ਕੋਰਟ ਤੋਂ ਝਟਕਾ
ਲੁਧਿਆਣਾ, 1 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਜਬਰ-ਜਨਾਹ ਦੇ ਮਾਮਲੇ 'ਚ ਭਗੌੜਾ ਕਰਾਰ ਦਿੱਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਸੁਪਰੀਮ ਕੋਰਟ ਵਲੋਂ ਵੀ ਕੋਈ ਰਾਹਤ ਪ੍ਰਦਾਨ ਨਹੀਂ ਦਿੱਤੀ ਗਈ ਹੈ। ਹੇਠਲੀ ਅਦਾਲਤ ਨੇ ਭਗੌੜਾ ਕਰਾਰ ਦੇਣ ਅਤੇ ਜਬਰ-ਜਨਾਹ ਦੇ ਮਾਮਲੇ ਵਿਚ ਦਰਜ ਐੱਫ.ਆਈ.ਆਰ. ਨੂੰ ਰੱਦ ਕਰਨ ਦੇ ਮਾਮਲੇ ਨੂੰ ਲੈ ਕੇ ਬੈਂਸ ਵਲੋਂ ਸੁਪਰੀਮ ਕੋਰਟ 'ਚ ਰਿੱਟ ਦਾਇਰ ਕੀਤੀ ਗਈ ਸੀ ਜੋ ਕਿ ਅੱਜ ਅਦਾਲਤ ਵਲੋਂ ਰੱਦ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਵਲੋਂ ਵੀ ਬੈਂਸ ਦੀ ਰਿੱਟਾ ਰੱਦ ਕੀਤੀਆਂ ਜਾ ਚੁੱਕੀਆਂ ਹਨ।