ਅੱਜ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ- ਸੂਤਰ

ਨਵੀਂ ਦਿੱਲੀ, 5 ਅਕਤੂਬਰ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਜੋਧਪੁਰ ਅਤੇ ਜਬਲਪੁਰ ਵਿਚ ਇਕ ਜਨ ਸਭਾ ਨੂੰ ਵੀ ਸੰਬੋਧਨ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਮੱਧ ਪ੍ਰਦੇਸ਼ ਵਿਚ 12,600 ਕਰੋੜ ਰੁਪਏ ਅਤੇ ਰਾਜਸਥਾਨ ਵਿਚ 5 ਹਜ਼ਾਰ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।