JALANDHAR WEATHER

ਗੁਰਦੁਆਰਾ ਪ੍ਰਗਟ ਸਾਹਿਬ ਦੀ ਗੋਲਕ ਕੱਟ ਕੇ ਕੀਤੀ ਚੋਰੀ ਕੀਤੀ

ਮਮਦੋਟ, 5 ਅਕਤੂਬਰ (ਸੁਖਦੇਵ ਸਿੰਘ ਸੰਗਮ)- ਫ਼ਿਰੋਜ਼ਪੁਰ ਫ਼ਾਜ਼ਿਲਕਾ ਮੁੱਖ ਮਾਰਗ ’ਤੇ ਸਥਿਤ ਗੁਰਦੁਆਰਾ ਪ੍ਰਗਟ ਸਾਹਿਬ ਵਿਖੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਬੀਤੀ ਦੇਰ ਰਾਤ ਚੋਰ ਗੁਰਦੁਆਰਾ ਸਾਹਿਬ ਦੀ ਪਿਛਲੀ ਖਿੜਕੀ ਤੋਂ ਸੰਨ ਲਾ ਕੇ ਅੰਦਰ ਦਾਖ਼ਲ ਹੋਏ ਤੇ ਗੋਲਕ ਨੂੰ ਕੱਟ ਕੇ ਨਗਦੀ ਚੋਰੀ ਕਰਕੇ ਲੈ ਗਏ। ਜ਼ਿਕਰਯੋਗ ਹੈ ਕਿ ਕੱਲ੍ਹ ਸਲਾਨਾ ਜੋੜ ਮੇਲਾ ਹੋਣ ਕਾਰਨ ਦੇਰ ਰਾਤ ਤੱਕ ਸੰਗਤਾਂ ਦੀ ਆਵਾਜਾਈ ਰਹੀ ਸੀ, ਬਾਵਜੂਦ ਇਸ ਦੇ ਉਕਤ ਵਿਅਕਤੀਆਂ ਵਲੋਂ ਬੇਖੌਫ਼ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ