JALANDHAR WEATHER

ਇਟਲੀ ਦੀਆਂ ਘੜ੍ਹੀਆਂ ਹੋ ਜਾਣਗੀਆਂ ਐਤਵਾਰ ਤੜਕੇ 3 ਵਜੇ ਤੋਂ ਇਕ ਘੰਟਾ ਪਿੱਛੇ

ਵੈਨਿਸ, ਇਟਲੀ (ਹਰਦੀਪ ਸਿੰਘ ਕੰਗ)- ਸੰਨ 2001 ਤੋਂ ਸ਼ੁਰੂ ਹੋਈ ਯੂਰਪੀਅਨ ਦੇਸ਼ਾਂ ਦਾ ਸਮਾਂ ਬਦਲਣ ਦੀ ਪ੍ਰਕਿਰਿਆ ਹੁਣ ਤੱਕ ਜਾਰੀ ਹੈ। ਯੂਰਪੀਅਨ ਦੇਸ਼ਾਂ ਵਿਚ ਹਰ ਸਾਲ ਗਰਮੀਆਂ ਤੇ ਸਰਦੀਆਂ ’ਚ ਘੜੀਆਂ ਦੇ ਸਮੇਂ ਵਿਚ ਬਦਲਾਅ ਕੀਤਾ ਜਾਂਦਾ ਹੈ। ਭਾਵ ਸਰਦੀਆਂ ਵਿਚ ਸਮਾਂ ਇਕ ਘੰਟਾ ਪਿੱਛੇ ਚਲਾ ਜਾਂਦਾ ਹੈ ਅਤੇ ਗਰਮੀਆਂ ਵਿਚ ਇਕ ਘੰਟਾ ਅੱਗੇ ਆ ਜਾਂਦਾ ਹੈ। ਇਟਲੀ ਅਤੇ ਪੂਰੇ ਯੂਰਪ ਵਿਚ ਵੀ ਹਰ ਸਾਲ ਮਾਰਚ ਅਤੇ ਅਕਤੂਬਰ ਮਹੀਨੇ ਦੇ ਅਖ਼ੀਰਲੇ ਹਫ਼ਤੇ ਸਮਾਂ ਤਬਦੀਲ ਹੁੰਦਾ ਹੈ। ਹੁਣ ਇਹ ਸਮਾਂ ਗਰਮੀਆਂ ਦੇ ਸਮੇਂ ਤੋਂ ਬਦਲ ਕੇ ਸਰਦੀਆਂ ਦੇ ਸਮੇਂ ਵਿਚ ਤਬਦੀਲ ਹੋਵੇਗਾ। 28 ਅਕਤੂਬਰ ਸ਼ਨੀਵਾਰ ਦੀ ਰਾਤ ਅਤੇ 29 ਅਕਤੂਬਰ ਐਤਵਾਰ ਦੀ ਤੜਕੇ ਤਿੰਨ ਵਜੇ ਇਟਲੀ ਦੀਆਂ ਘੜ੍ਹੀਆਂ ਇਕ ਘੰਟਾ ਪਿੱਛੇ ਆ ਜਾਣਗੀਆਂ। ਭਾਵ 29 ਅਕਤੂਬਰ ਤੜਕੇ ਨੂੰ ਜਦੋਂ ਘੜ੍ਹੀ ’ਤੇ 3 ਵਜੇ ਹੋਣਗੇ ਤਾਂ ਉਸ ਨੂੰ 2 ਵਜੇ ਸਮਝਿਆ ਜਾਵੇਗਾ। ਇਹ ਸਮਾਂ ਮਾਰਚ ਦੇ ਅਖ਼ੀਰਲੇ ਸ਼ਨੀਵਾਰ ਰਾਤ ਅਤੇ ਐਤਵਾਰ ਸਵੇਰ ਤੱਕ ਇਸੇ ਤਰਾਂ ਚੱਲਦਾ ਰਹੇਗਾ ਅਤੇ 29 ਅਕਤੂਬਰ ਦੀ ਸਵੇਰ ਤੋਂ ਭਾਰਤ ਅਤੇ ਇਟਲੀ ਦੇ ਸਮੇਂ ਵਿਚ ਸਾਢੇ 4 ਘੰਟੇ ਦਾ ਫ਼ਰਕ ਹੋ ਜਾਵੇਗਾ। ਜੋ ਕਿ ਹੁਣ ਗਰਮੀਆਂ ਦੇ ਸਮੇਂ ਅਨੁਸਾਰ ਸਾਢੇ ਤਿੰਨ ਘੰਟੇ ਸੀ। ਜਿਹੜੀਆਂ ਘੜ੍ਹੀਆਂ ਤੇ ਕੰਪਿਊਟਰ ਰਾਇਜ਼ਡ ਹਨ, ਉਹ ਤਾਂ ਆਪਣੇ ਆਪ ਸਾਲ ਵਿਚ ਦੋ ਵਾਰ ਇਕ ਘੰਟੇ ਲਈ ਕਦੇ ਅੱਗੇ ਅਤੇ ਕਦੇ ਪਿੱਛੇ ਚਲੀਆਂ ਜਾਂਦੀਆਂ ਹਨ ਪਰ ਜਿਹੜੀਆਂ ਕੰਪਿਊਟਰ ਰਾਇਜ਼ਡ ਘੜ੍ਹੀਆਂ ਨਹੀਂ ਹਨ ਉਨ੍ਹਾਂ ਨੂੰ ਸਭ ਲੋਕ ਆਪ ਅੱਗੇ ਪਿੱਛੇ ਕਰ ਲੈਣਗੇ। ਸਮਾਂ ਬਦਲਾਅ ਦੀ ਇਸ ਪ੍ਰਕਿਰਿਆ ਨਾਲ ਯੂਰਪ ਵਿਚ ਰੈਣ-ਬਸੇਰਾ ਕਰਦੇ ਲੋਕ ਕਾਫ਼ੀ ਪ੍ਰਭਾਵਿਤ ਵੀ ਹੁੰਦੇ ਹਨ। ਵਿਦੇਸ਼ੀਆਂ ਨੂੰ ਹਰ ਸਾਲ ਮਾਰਚ ਅਤੇ ਅਕਤੂਬਰ ਮਹੀਨੇ ਵਿਚ ਸਮੇਂ ਦਾ ਭੁਲੇਖਾ ਪੈ ਜਾਂਦਾ ਹੈ। ਕਦੇ ਉਹ ਕੰਮ ’ਤੇ ਇਕ ਘੰਟਾ ਪਹਿਲਾਂ ਚਲੇ ਜਾਂਦੇ ਹਨ ਤੇ ਕਦੇ ਇਕ ਘੰਟਾ ਲੇਟ ਹੋ ਜਾਂਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ