
ਅਟਾਰੀ, 20 ਨਵੰਬਰ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - ਪੁਲਿਸ ਥਾਣਾ ਘਰਿੰਡਾ ਦੀ ਪੁਲਿਸ ਨੇ 365 ਗ੍ਰਾਮ ਹੈਰੋਇਨ ਸਣੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਥਾਣਾ ਘਰਿੰਡਾ ਦੇ ਸਬ ਇੰਸਪੈਕਟਰ ਅਰਜਨ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਉਹ ਸਰਹੱਦੀ ਪਿੰਡ ਰਾਜਾਤਾਲ ਵਾਲੀ ਸਾਈਡ ਨੂੰ ਜਾ ਰਹੇ ਸਨ। ਪੁਲਿਸ ਪਾਰਟੀ ਪੈਟਰੋਲ ਪੰਪ ਤੋਂ ਥੋੜਾ ਅੱਗੇ ਪਹੁੰਚੀ ਤਾਂ ਤਿੰਨ ਨੌਜਵਾਨ ਆਪਸ ਚ ਗੱਲਾਂ ਕਰ ਰਹੇ ਸੀ। ਐਸ.ਆਈ. ਅਰਜਨ ਕੁਮਾਰ ਮੁਤਾਬਕ ਪੁਲਿਸ ਪਾਰਟੀ ਨੂੰ ਵੇਖ ਕੇ ਉਹ ਵੱਖ ਵੱਖ ਹੋ ਕੇ ਭੱਜਣ ਲੱਗੇ ਤਾਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਨ੍ਹਾਂ ਨੂੰ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਸਿਮਰਨਜੀਤ ਸਿੰਘ ਪਾਸੋਂ 365 ਗ੍ਰਾਮ ਹੈਰੋਇਨ ਸਮੇਤ ਲਿਫਾਫਾ ਬਰਾਮਦ ਹੋਈ। ਪੁਲਿਸ ਥਾਣਾ ਘਰਿੰਡਾ ਨੇ ਸਿਮਰਨਜੀਤ ਸਿੰਘ ਪੁੱਤਰ ਦਿਲਬਾਗ ਸਿੰਘ, ਰਕੇਸ਼ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਸਰਬਜੀਤ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀਆਨ ਪਿੰਡ ਗੰਡੀਵਿੰਡ ਜਿਲ੍ਹਾ ਤਰਨਤਾਰਨ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਖ਼ਿਲਾਫ਼ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।