ਭਾਰਤ-ਆਸਟ੍ਰੇਲੀਆ ਤੀਸਰਾ ਟੀ-20:ਭਾਰਤ ਨੇ ਆਸਟ੍ਰੇਲੀਆ ਨੂੰ ਜਿੱਤਣ ਲਈ ਦਿੱਤਾ 223 ਦੌੜਾਂ ਦਾ ਟੀਚਾ
ਗੁਹਾਟੀ, 28 ਨਵੰਬਰ-ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰੇ ਟੀ-20 ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਨੇ 20 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 222 ਦੌੜਾਂ ਬਣਾਈਆਂ ਤੇ ਆਸਟ੍ਰੇਲੀਆ ਨੂੰ ਜਿੱਤਣ ਲਈ 223 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ ਸਲਾਮੀ ਬੱਲੇਬਾਜ਼ ਰਿਤੂਰਾਜ ਗਾਇਕਵਾੜ ਨੇ 57 ਗੇਂਦਾਂ 'ਚ ਸ਼ਾਨਦਾਰ 123 ਦੌੜਾਂ ਬਣਾਈਆਂ, ਜੋ ਕਿ ਅੰਤ ਤੱਕ ਆਊਟ ਨਹੀਂ ਹੋਏ।