
ਸ੍ਰੀ ਪੰਜਾ ਸਾਹਿਬ (ਪਾਕਿਸਤਾਨ) 28, ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਸਵੇਰੇ ਸ੍ਰੀ ਨਨਕਾਣਾ ਸਾਹਿਬ ਤੋਂ ਚੱਲ ਕੇ ਭਾਰਤੀ ਸ਼ਰਧਾਲੂਆਂ ਦਾ ਜੱਥਾ ਵਿਸ਼ੇਸ਼ ਬੱਸਾਂ ਰਾਹੀਂ ਦੇਰ ਸ਼ਾਮ ਸ਼੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਪੁੱਜਾ। ਜਿਥੇ ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਅਤੇ ਔਕਾਫ ਬੋਰਡ ਦੇ ਅਧਿਕਾਰੀਆਂ ਵਲੋਂ ਜਥੇ ਦੇ ਆਗੂ ਖੁਸ਼ਵਿੰਦਰ ਸਿੰਘ ਭਾਟੀਆ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ। ਗੁਰਦੁਆਰਾ ਸ੍ਰੀ ਪੰਜਾ ਸਾਹਿਬ ਸਮੂਹ ਵਿਖੇ ਸੁੰਦਰ ਦੀਪਮਾਲਾ ਕੀਤੀ ਗਈ ਹੈ। ਜਥੇ ਦੇ ਕੱਲ ਵੀ ਇਸ ਗੁਰਦੁਆਰਾ ਸਾਹਿਬ ਵਿਖੇ ਰੁਕਣ ਦੀ ਸੰਭਾਵਨਾ ਹੈ।