ਦੇਹਰਾਦੂਨ, 28 ਨਵੰਬਰ- ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਸਿਲਕਿਆਰਾ ਸੁਰੰਗ ਵਿਚ ਫਸੇ ਸਾਰੇ ਮਜ਼ਦੂਰਾਂ ਨੂੰ ਸਰਕਾਰ 1 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਵੇਗੀ। ਇਸ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਘਰ ਜਾਣ ਤੱਕ ਹਸਪਤਾਲ 'ਚ ਇਲਾਜ ਦੇ ਮੁਕੰਮਲ ਪ੍ਰਬੰਧ ਕੀਤੇ ਜਾਣਗੇ।