ਪੈਟਰੋਲ ਪੰਪ ਦੇ ਕਰਿੰਦਿਆਂ ਤੋਂ 25 ਲੱਖ ਦੀ ਲੁੱਟ ਕਰਨ ਵਾਲੇ ਕਾਬੂ

ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਢੋਲੇਵਾਲ ਇਲਾਕੇ ਵਿਚ ਬੀਤੀ ਸ਼ਾਮ ਪੈਟਰੋਲ ਪੰਪ ਦੇ ਕਰਿੰਦਿਆਂ ਤੋਂ 25 ਲੱਖ ਦੀ ਲੁੱਟ ਕਰਨ ਵਾਲੇ ਲੁਟੇਰਿਆਂ ਨੂੰ ਪੁਲਿਸ ਨੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਇਸ ਮਾਮਲੇ ਵਿਚ ਪੁਲਿਸ ਨੇ ਪੈਟਰੋਲ ਪੰਪ ਦੇ ਇਕ ਕਰਿੰਦੇ ਨੂੰ ਵੀ ਹਿਰਾਸਤ ਵਿਚ ਲਿਆ ਹੈ। ਪੁਲਿਸ ਵਲੋਂ 23 ਲੱਖ ਦੀ ਨਗਦੀ ਵੀ ਬਰਾਮਦ ਕਰ ਲਈ ਗਈ ਹੈ, ਪਰ ਇਸ ਦਾ ਖ਼ੁਲਾਸਾ ਕੁਝ ਦੇਰ ਬਾਅਦ ਕਰਨ ਬਾਰੇ ਕਿਹਾ ਜਾ ਰਿਹਾ ਹੈ।