
ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਬਲਕਰਨ ਸਿੰਘ ਖਾਰਾ) - ਗੌਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ ਵਲੋਂ “ਕਾਸੋ ਆਪ੍ਰੇਸ਼ਨ” ਤਹਿਤ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਤਹਿਤ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ. ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵਲੋਂ ਵੱਖ ਵੱਖ ਟੀਮਾਂ ਬਣਾ ਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ, ਡਿਵੀਜ਼ਨ ਮਲੋਟ, ਡਿਵੀਜ਼ਨ ਗਿੱਦੜਬਾਹਾ ਅਤੇ ਲੰਬੀ ਦੇ ਪਿੰਡਾਂ ਅਤੇ ਕਸਬਿਆਂ ਅੰਦਰ ਸਰਚ ਆਪ੍ਰੇਸ਼ਨ ਚਲਾਇਆ ਗਿਆ।