JALANDHAR WEATHER

ਲੋਪੋਕੇ ਪੁਲਿਸ ਤੇ ਬੀ.ਐਸ.ਐਫ. ਵਲੋਂ ਕਰੋੜਾਂ ਦੀ ਹੈਰੋਇਨ ਬਰਾਮਦ

 ਚੋਗਾਵਾਂ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਥਾਣਾ ਲੋਪੋਕੇ ਦੀ ਪੁਲਿਸ ਅਤੇ ਬੀ.ਐਸ.ਐਫ. ਵਲੋਂ ਪਾਕਿਸਤਾਨੀ ਡਰੋਨ ਰਾਹੀਂ ਸੁੱਟੇ 2 ਪੈਕਟ ਹੈਰੋਇਨ ਦੇ ਬਰਾਮਦ ਕਰਨ ਦੀ ਖ਼ਬਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਅਟਾਰੀ ਗੁਰਿੰਦਰ ਪਾਲ ਸਿੰਘ ਨਾਗਰਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਥਾਣਾ ਲੋਪੋਕੇ ਦੇ ਮੁਖੀ ਯਾਦਵਿੰਦਰ ਸਿੰਘ ਤੇ ਬੀ.ਐਸ.ਐਫ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦੀ ਪਿੰਡ ਰਾਣੀਆਂ ਤੋਂ ਦੋ ਪੈਕਟ ਹੈਰੋਇਨ ਦੇ ਬਰਾਮਦ ਕੀਤੇ ਗਏ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਕਰੋੜਾਂ ਰੁਪਏ ਬਣਦੀ ਹੈ। ਥਾਣਾ ਲੋਪੋਕੇ ਦੀ ਪੁਲਿਸ ਤੇ ਬੀ.ਐਸ.ਐਫ. ਵਲੋਂ ਚੱਪੇ ਚੱਪੇ 'ਤੇ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ