ਸੁਪਰੀਮ ਕੋਰਟ ਨੇ ਦਿੱਲੀ ਦੇ ਮੌਜੂਦਾ ਮੁੱਖ ਸਕੱਤਰ ਦਾ ਕਾਰਜਕਾਲ ਵਧਾਉਣ ਦੀ ਦਿੱਤੀ ਇਜਾਜ਼ਤ

ਨਵੀਂ ਦਿੱਲੀ, 29 ਨਵੰਬਰ- ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦਿੱਲੀ ਦੇ ਮੌਜੂਦਾ ਮੁੱਖ ਸਕੱਤਰ ਨਰੇਸ਼ ਕੁਮਾਰ ਦਾ ਕਾਰਜਕਾਲ ਛੇ ਮਹੀਨੇ ਵਧਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਜਾਣਕਾਰੀ ਅਨੁਸਾਰ ਉਹ 30 ਨਵੰਬਰ ਨੂੰ ਸੇਵਾਮੁਕਤ ਹੋਣ ਜਾ ਰਹੇ ਸਨ।