JALANDHAR WEATHER

ਵਪਾਰੀ ਨੂੰ ਅਗਵਾ ਕਰਕੇ ਗੋਲੀ ਮਾਰਨ ਵਾਲੇ ਦੋ ਨੌਜਵਾਨ ਸੰਖੇਪ ਪੁਲਿਸ ਮੁਕਾਬਲੇ ਤੋਂ ਬਾਅਦ ਕਾਬੂ

ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਬਹਾਦਰ ਕੇ ਰੋਡ ’ਤੇ ਪਿਛਲੇ ਦਿਨੀਂ ਵਪਾਰੀ ਸੰਭਵ ਜੈਨ ਨੂੰ ਅਗਵਾਹ ਕਰਨ ਉਪਰੰਤ ਗੋਲੀ ਮਾਰਨ ਦੇ ਮਾਮਲੇ ਵਿਚ ਲੋੜੀਂਦੇ ਦੋ ਨੌਜਵਾਨਾਂ ਨੂੰ ਪੁਲਿਸ ਨੇ ਸੰਖੇਪ ਮੁਕਾਬਲੇ ਤੋਂ ਬਾਅਦ ਕਾਬੂ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਹ ਦੋਵੇਂ ਨੌਜਵਾਨ ਟਿੱਬਾ ਰੋਡ ’ਤੇ ਜਾ ਰਹੇ ਹਨ, ਜਦੋਂ ਪੁਲਿਸ ਨੇ ਇਨ੍ਹਾਂ ਨੂੰ ਘੇਰਾ ਪਾਇਆ ਤਾਂ ਇਨ੍ਹਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਕਾਰਵਾਈ ਕਰਦਿਆਂ ਪੁਲਿਸ ਵਲੋਂ ਇਨ੍ਹਾਂ ਨੂੰ ਕਾਬੂ ਕਰ ਲਿਆ ਗਿਆ ਹੈ। ਮੌਕੇ ’ਤੇ ਉੱਚ ਪੁਲਿਸ ਅਧਿਕਾਰੀ ਪਹੁੰਚ ਰਹੇ ਹਨ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ