JALANDHAR WEATHER

ਵਪਾਰੀ ਨੂੰ ਅਗਵਾ ਕਰਕੇ ਗੋਲੀ ਮਾਰਨ ਇਹ ਮਾਮਲੇ ਵਿਚ ਲੁੜੀਦੇ ਦੋ ਨੌਜਵਾਨ ਸੰਖੇਪ ਪੁਲਿਸ ਮੁਕਾਬਲੇ ਵਿਚ ਹਲਾਕ

ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਬਹਾਦਰ ਕੇ ਰੋਡ 'ਤੇ ਪਿਛਲੇ ਦਿਨੀ ਵਪਾਰੀ ਸੰਭਵ ਜੈਨ ਨੂੰ ਅਗਵਾ ਕਰਨ ਉਪਰੰਤ ਗੋਲੀ ਮਾਰਨ ਦੇ ਮਾਮਲੇ ਵਿਚ ਲੁੜੀਂਦੇ ਦੋ ਨੌਜਵਾਨਾਂ ਨੂੰ ਪੁਲਿਸ ਨੇ ਸੰਖੇਪ ਮੁਕਾਬਲੇ ਵਿਚ ਹਲਾਕ ਹੋਣ ਜਾਣ ਦੀ ਸੂਚਨਾ ਹੈ । ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਹ ਦੋਵੇਂ ਨੌਜਵਾਨ ਟਿੱਬਾ ਪਿੰਡ ਵੱਲ ਜਾ ਰਹੇ ਹਨ ।  ਜਦੋਂ ਪੁਲਿਸ ਨੇ ਘੇਰਾ ਪਾਇਆ ਤਾਂ ਇਨ੍ਹਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ । ਜਵਾਬੀ ਕਾਰਵਾਈ ਵਿਚ ਗੋਲੀਆਂ ਲੱਗਣ ਕਾਰਨ ਦੋਵਾਂ ਦੀ ਮੌਤ ਹੋ ਗਈ ਹੈ । ਮੌਕੇ ਤੇ ਉੱਚ ਪੁਲਿਸ ਅਧਿਕਾਰੀ ਪਹੁੰਚ ਰਹੇ ਹਨ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ