ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਆਪਣੀ ਜੀਵਨ ਲੀਲ੍ਹਾ ਸਮਾਪਤ
ਗੁਰੂਹਰਸਹਾਏ ,29 ਨਵੰਬਰ (ਕਪਿਲ ਕੰਧਾਰੀ)- ਅੱਜ ਗੁਰੂਹਰਸਹਾਏ ਵਿਖੇ ਇਕ 25 ਸਾਲਾ ਕਰੀਬ ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦੀ ਖ਼ਬਰ ਪ੍ਰਾਪਤ ਹੈ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਅੱਜ ਗੁਰੂਹਰਸਹਾਏ ਦੇ ਇਕ ਘਰ ਵਿਚ ਕਰੀਬ 25 ਸਾਲਾਂ ਨੌਜਵਾਨ ਮਨਵੀਰ ਪੁੱਤਰ ਸੁਖਵਿੰਦਰ ਵਲੋ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਪੱਖੇ ਦੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ । ਨੌਜਵਾਨ ਕੋਲੋਂ ਕੁਦਕੁਸ਼ੀ ਨੋਟ ਵੀ ਮਿਲਿਆ ਹੈ । ਉਨ੍ਹਾਂ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ।