ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇ. ਸਰਵਣ ਸਿੰਘ ਕੁਲਾਰ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

ਫਗਵਾੜਾ, 26 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਰ ਸ਼ਾਮ ਦਿਹਾਂਤ ਹੋ ਗਿਆ | ਉਹ 68 ਸਾਲਾਂ ਦੇ ਸਨ | ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣ ਕੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ | ਜਥੇਦਾਰ ਸਰਵਣ ਸਿੰਘ ਕੁਲਾਰ ਦੀ ਮੌਤ ਦਾ ਪਤਾ ਲੱਗਣ 'ਤੇ ਵੱਖ-ਵੱਖ ਰਾਜਨੀਤਿਕ, ਧਾਰਮਿਕ, ਸਮਾਜਿਕ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜਣੇ ਸ਼ੁਰੂ ਹੋ ਗਏ ਜਿਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਵ: ਜਥੇਦਾਰ ਸਰਵਣ ਸਿੰਘ ਕੁਲਾਰ ਦਾ ਅੰਤਿਮ ਸਸਕਾਰ ਵਿਦੇਸ਼ ਤੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਆਉਣ ਉਪਰੰਤ ਕੀਤਾ ਜਾਵੇਗਾ |