JALANDHAR WEATHER

ਮਾਨਸਾ ਜੇਲ੍ਹ ਦੇ 2 ਸਹਾਇਕ ਸੁਪਰਡੈਂਟਾਂ ਸਮੇਤ 6 ਮੁੱਅਤਲ

ਮਾਨਸਾ,26 ਸਤੰਬਰ(ਬਲਵਿੰਦਰ ਸਿੰਘ ਧਾਲੀਵਾਲ) - ਜ਼ਿਲ੍ਹਾ ਜੇਲ੍ਹ ਮਾਨਸਾ ਵਿਚ ਨਸ਼ੇ ਦੀ ਕਥਿਤ ਤੌਰ 'ਤੇ ਸਪਲਾਈ ਹੋਣ ਦੇ ਮਾਮਲੇ ਵਿਚ ਜੇਲ੍ਹ ਦੇ ਦੋ ਸਹਾਇਕ ਸੁਪਰਡੈਂਟਾਂ ਸਮੇਤ 6 ਮੁਲਾਜ਼ਮਾਂ ਨੂੰ ਮੁੱਅਤਲ ਕਰ ਦਿੱਤਾ ਗਿਆ ਹੈ । ਜਾਣਕਾਰੀ ਮੁਤਾਬਿਕ ਜ਼ਿਲ੍ਹਾ ਜੇਲ੍ਹ ਤੋਂ ਰਿਹਾਅ ਹੋਏ ਬੰਦੀ ਸੁਭਾਸ਼ ਕੁਮਾਰ ਅਰੋੜਾ ਪੁੱਤਰ ਮੱਖਣ ਲਾਲ ਵਲੋਂ ਖ਼ੁਲਾਸਾ ਕੀਤਾ ਗਿਆ ਸੀ ਕਿ ਮਾਨਸਾ ਜੇਲ੍ਹ ਵਿਚ ਬੰਦ ਆਰਥਿਕ ਪੱਖੋਂ ਤਕੜੇ ਕੈਦੀ/ ਮੁਲਜ਼ਮਾਂ ਜੇਲ੍ਹ ਅਧਿਕਾਰੀਆਂ ਨੂੰ ਪੈਸੇ ਦੇ ਕੇ ਨਸ਼ਿਆਂ ਸਮੇਤ ਹਰ ਸੁੱਖ ਸਹੂਲਤ ਦਾ ਅਨੰਦ ਮਾਣਦੇ ਹਨ । ਉਸ ਨੇ ਜੇਲ੍ਹ ਵਿਚ ਮੋਬਾਇਲਾਂ ਦੀ ਬੇਝਿਜਕ ਹੁੰਦੀ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ ਸੀ। ਜੇਲ੍ਹ ਵਿਭਾਗ ਦੇ ਏਡੀਜੀਪੀ ਅਰੁਨਪਾਲ ਸਿੰਘ ਵਲੋਂ ਜਾਰੀ ਪੱਤਰ ਮੁਤਾਬਿਕ ਵਿਭਾਗ ਵਲੋਂ ਦੋਸ਼ਾਂ ਦੀ ਪੜਤਾਲ ਮਗਰੋਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਭਿਵਮ ਤੇਜ ਸਿੰਗਲਾ ਤੇ ਕੁਲਜੀਤ ਸਿੰਘ ਤੋਂ ਇਲਾਵਾ ਵਾਰਡਰ ਨਿਰਮਲ ਸਿੰਘ, ਹਰਪ੍ਰੀਤ ਸਿੰਘ, ਸੁਖਵੰਤ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਮੁੱਅਤਲ ਕਰ ਦਿੱਤਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ