ਤੇਲੰਗਾਨਾ ਚੋਣਾਂ: ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਰਿਕਾਰਡ ਗਿਣਤੀ ਵਿੱਚ ਵੋਟ ਪਾਉਣ ਦੀ ਕੀਤੀ ਅਪੀਲ
ਨਵੀਂ ਦਿੱਲੀ, 30 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੇਲੰਗਾਨਾ ਦੇ ਲੋਕਾਂ ਨੂੰ ਵਿਧਾਨ ਸਭਾ ਚੋਣਾਂ ਵਿਚ ਰਿਕਾਰਡ ਗਿਣਤੀ ਵਿਚ ਵੋਟ ਪਾਉਣ ਅਤੇ ਲੋਕਤੰਤਰ ਦੇ ਤਿਉਹਾਰ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ ਹੈ। ਇਸ ਸੰਬੰਧੀ ਉਨ੍ਹਾਂ ਵਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ਵਿਚ ਉਨ੍ਹਾਂ ਨੌਜਵਾਨ ਅਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਅਪੀਲ ਕੀਤੀ ਕਿ ਆਪਣੀ ਵੋਟ ਦਾ ਸਹੀ ਇਸਤੇਮਾਲ ਜ਼ਰੂਰ ਕਰੋ। ਤੇਲੰਗਾਨਾ ਵਿਧਾਨ ਸਭਾ ਦੇ 119 ਮੈਂਬਰਾਂ ਦੀ ਚੋਣ ਲਈ ਪੋਲਿੰਗ ਜਾਰੀ ਹੈ।