JALANDHAR WEATHER

ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ਈ.ਡੀ. ਵਲੋਂ ਛਾਪੇਮਾਰੀ

ਅਮਲੋਹ, 30 ਨਵੰਬਰ (ਕੇਵਲ ਸਿੰਘ)- ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਨਿਵਾਸ ਵਿਖੇ ਸਵੇਰੇ ਹੀ ਈ. ਡੀ. ਵਲੋਂ ਛਾਪੇਮਾਰੀ ਕੀਤੀ ਗਈ। ਇਹ ਛਾਪੇਮਾਰੀ ਜੰਗਲਾਤ ਘੁਟਾਲੇ ਨਾਲ ਜੁੜੇ ਮਾਮਲੇ ਵਿਚ ਕੀਤੀ ਗਈ ਹੈ। ਦੱਸ ਦੇਈਏ ਕਿ ਜੰਗਲਾਤ ਮੰਤਰੀ ਰਹਿੰਦੇ ਹੋਏ ਉਨ੍ਹਾਂ ਵਲੋਂ ਪ੍ਰਤੀ ਦਰਖ਼ਤ ਕਟਾਈ ’ਤੇ 500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਲੱਗੇ ਸਨ ਅਤੇ ਇਸ ਦੇ ਨਾਲ ਹੀ ਨਵੇਂ ਬੂਟੇ ਲਾਉਣ ਲਈ ਵੀ ਕਮਿਸ਼ਨ ਲੈਣ ਦੀ ਗੱਲ ਸਾਹਮਣੇ ਆਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ