JALANDHAR WEATHER

ਕੈਨੇਡਾ ਨੇ ਲਗਾਤਾਰ ਭਾਰਤ ਵਿਰੋਧੀ ਕੱਟੜਪੰਥੀਆਂ ਨੂੰ ਦਿੱਤੀ ਥਾਂ- ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 30 ਨਵੰਬਰ- ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਜਿੱਥੋਂ ਤੱਕ ਕੈਨੇਡਾ ਦਾ ਸੰਬੰਧ ਹੈ, ਅਸੀਂ ਕਿਹਾ ਹੈ ਕਿ ਉਨ੍ਹਾਂ ਨੇ ਲਗਾਤਾਰ ਭਾਰਤ ਵਿਰੋਧੀ ਕੱਟੜਪੰਥੀਆਂ ਨੂੰ ਥਾਂ ਦਿੱਤੀ ਹੈ ਅਤੇ ਇਹ ਅਸਲ ’ਚ ਇਸ ਮੁੱਦੇ ਦਾ ਕੇਂਦਰ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ’ਚ ਸਾਡੇ ਕੂਟਨੀਤਕ ਨੁਮਾਇੰਦਿਆਂ ਨੇ ਇਸ ਦਾ ਖ਼ਮਿਆਜ਼ਾ ਭੁਗਤਿਆ ਹੈ। ਇਸ ਲਈ ਅਸੀਂ ਕੈਨੇਡਾ ਸਰਕਾਰ ਤੋਂ ਡਿਪਲੋਮੈਟਿਕ ਰਿਲੇਸ਼ਨਜ਼ ’ਤੇ ਵਿਆਨਾ ਕਨਵੈਨਸ਼ਨ ਦੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਦੀ ਉਮੀਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਅੰਦਰੂਨੀ ਮਾਮਲਿਆਂ ਵਿਚ ਕੈਨੇਡੀਅਨ ਡਿਪਲੋਮੈਟਾਂ ਦੁਆਰਾ ਦਖ਼ਲਅੰਦਾਜ਼ੀ ਦੇਖੀ ਹੈ ਅਤੇ ਇਹ ਅਸਵੀਕਾਰਨਯੋਗ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ