JALANDHAR WEATHER

ਗੁਰਪਤਵੰਤ ਸਿੰਘ ਪਨੂੰ ਮਾਮਲੇ ਵਿਚ ਭਾਰਤੀ ਅਧਿਕਾਰੀ ਦਾ ਨਾਮ ਗੰਭੀਰਤਾ ਦਾ ਵਿਸ਼ਾ- ਅਰਿੰਦਮ ਬਾਗਚੀ

ਨਵੀਂ ਦਿੱਲੀ, 30 ਨਵੰਬਰ- ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਮਰੀਕਾ ਨਾਲ ਦੁਵੱਲੇ ਸੁਰੱਖਿਆ ਸਹਿਯੋਗ ’ਤੇ ਚਰਚਾ ਦੇ ਦੌਰਾਨ, ਅਮਰੀਕੀ ਪੱਖ ਨੇ ਸੰਗਠਿਤ ਅਪਰਾਧੀਆਂ, ਬੰਦੂਕਧਾਰੀਆਂ, ਅੱਤਵਾਦੀਆਂ ਅਤੇ ਹੋਰ ਕੱਟੜਪੰਥੀਆਂ ਵਿਚਕਾਰ ਗਠਜੋੜ ਨਾਲ ਸੰਬੰਧਿਤ ਕੁਝ ਜਾਣਕਾਰੀਆਂ ਸਾਂਝੀਆਂ ਕੀਤੀਆਂ ਅਤੇ ਅਸੀਂ ਅਜਿਹੀਆਂ ਜਾਣਕਾਰੀਆਂ ਨੂੰ ਬਹੁਤ ਗੰਭੀਰਤਾ ਨਾਲ ਲੈਂਦੇ ਹਾਂ ਅਤੇ ਮਾਮਲੇ ਦੇ ਸਾਰੇ ਸੰਬੰਧਿਤ ਪਹਿਲੂਆਂ ਦੀ ਘੋਖ ਕਰਨ ਲਈ ਇਕ ਉੱਚ ਪੱਧਰੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਾਂਚ ਕਮੇਟੀ ਦੇ ਨਤੀਜਿਆਂ ਦੇ ਆਧਾਰ ’ਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜਿਵੇਂ ਕਿ ਅਮਰੀਕੀ ਅਦਾਲਤ ਵਲੋਂ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਅਤੇ ਕਥਿਤ ਤੌਰ ’ਤੇ ਉਸ ਨੂੰ ਇਕ ਭਾਰਤੀ ਅਧਿਕਾਰੀ ਨਾਲ ਜੋੜਨਾ ਚਿੰਤਾ ਦਾ ਵਿਸ਼ਾ ਹੈ ਤੇ ਇਹ ਸਰਕਾਰੀ ਨੀਤੀ ਦੇ ਵੀ ਉਲਟ ਹੈ। ਉਨ੍ਹਾਂ ਕਿਹਾ ਕਿ ਕੌਮਾਂਤਰੀ ਪੱਧਰ ’ਤੇ ਸੰਗਠਿਤ ਅਪਰਾਧ, ਤਸਕਰੀ, ਅੱਤਵਾਦੀਆਂ ਨਾਲ ਗੱਠਜੋੜ ਇਕ ਗੰਭੀਰ ਮੁੱਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ