JALANDHAR WEATHER

ਨੌਜਵਾਨ ਦੀ ਅਮਰੀਕਾ ਦੇ ਓਕਲਾਹੋਮਾ ਵਿਖੇ ਸੜਕ ਹਾਦਸੇ ਦੌਰਾਨ ਮੌਤ

ਸ੍ਰੀ ਮੁਕਤਸਰ ਸਾਹਿਬ, 30 ਨਵੰਬਰ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਗੰਧੜ ਦੇ ਰਹਿਣ ਵਾਲੇ ਮਨਦੀਪ ਸਿੰਘ (29 ਸਾਲ) ਦੀ ਅਮਰੀਕਾ ਦੇ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਅਮਰੀਕਾ ਦੇ ਵਿਚ ਮਨਦੀਪ ਸਿੰਘ ਕਰੀਬ ਦੋ ਸਾਲ ਪਹਿਲਾਂ ਹੀ ਗਿਆ ਸੀ ਗਿਆ ਸੀ ਤੇ ਉਸ ਤੋਂ ਪਹਿਲਾਂ ਚਿੱਲੀ ਦੇ ਵਿੱਚ ਰਹਿ ਰਿਹਾ ਸੀ। ਜਾਣਕਾਰੀ ਅਨੁਸਾਰ ਮਨਦੀਪ ਸਿੰਘ ਉਥੇ ਟਰੱਕ ਡਰਾਇਵਰ ਦਾ ਕੰਮ ਕਰਦਾ ਸੀ। ਮਨਦੀਪ ਸਿੰਘ ਦੇ ਪਿਤਾ ਨੇ ਦੱਸਿਆ ਕਿ ਮਨਦੀਪ ਦੀ ਉਮਰ 29 ਸਾਲ ਸੀ ਤੇ ਜਦ ਇਹ ਹਾਦਸਾ ਹੋਇਆ ਤਾਂ ਮਨਦੀਪ ਦੇ ਦੋਸਤ ਨੇ ਸਾਨੂੰ ਦੱਸਿਆ ਕਿ ਮਨਦੀਪ ਟਰੱਕ ਦੇ ਵਿਚ ਤੇਲ ਪਵਾ ਕੇ ਜਾ ਰਿਹਾ ਸੀ ਤਾਂ ਅਚਾਨਕ ਹਾਈਵੇ ’ਤੇ ਐਕਸੀਡੈਂਟ ਹੋਇਆ ਤੇ ਉੱਥੇ ਖੜੇ ਲੋਕਾਂ ਤੇ ਜਾਂਚ ਕਰ ਰਹੇ ਅਧਿਕਾਰੀਆਂ ਨੂੰ ਬਚਾਉਣ ਦੀ ਖ਼ਾਤਰ ਉਸ ਨੇ ਆਪਣੇ ਟਰੱਕ ਦੀ ਲਾਈਨ ਬਦਲ ਦਿੱਤੀ ਤੇ ਟਰੱਕ ਕੰਟਰੋਲ ਤੋਂ ਬਾਹਰ ਹੋ ਕੇ ਪੁੱਲ ਤੋਂ ਨਦੀ ਦੇ ਵਿਚ ਜਾ ਡਿੱਗਿਆ, ਜਿਸ ਦੇ ਨਾਲ ਉਸ ਦੀ ਮੌਕੇ ’ਤੇ ਮੌਤ ਹੋ ਗਈ। ਮਨਦੀਪ ਦੇ ਮਾਤਾ ਪਿਤਾ ਨੇ ਗ੍ਰਹਿ ਮੰਤਰਾਲੇ ਤੋਂ ਅਪੀਲ ਕੀਤੀ ਹੈ ਕਿ ਮਨਦੀਪ ਸਿੰਘ ਦੀ ਮਿ੍ਰਤਕ ਦੇਹ ਜਲਦ ਤੋਂ ਜਲਦ ਪੰਜਾਬ ਆਪਣੇ ਘਰ ਮੁਕਤਸਰ ਦੇ ਵਿਚ ਲਿਆਉਣ ਵਿਚ ਮਦਦ ਕੀਤੀ ਜਾਵੇ ਤਾਂ ਕਿ ਉਸ ਦੀਆਂ ਅੰਤਿਮ ਰਸਮਾਂ ਕੀਤੀਆਂ ਜਾ ਸਕਣ। ਘਟਨਾ ਦਾ ਪਤਾ ਲੱਗਣ ’ਤੇ ਸਾਰੇ ਪਿੰਡ ਦੇ ਵਿਚ ਸੋਗ ਦੀ ਲਹਿਰ ਫੈਲ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ