JALANDHAR WEATHER

ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ 'ਤੇ ਹੋਈ ਗੋਲੀਬਾਰੀ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਵਲੋਂ ਜਾਂਚ ਸ਼ੁਰੂ

ਕਪੂਰਥਲਾ, 30 ਨਵੰਬਰ (ਅਮਰਜੀਤ ਕੋਮਲ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਸੁਲਤਾਨਪੁਰ ਲੋਧੀ 'ਤੇ ਬੀਤੀ 23 ਨਵੰਬਰ ਨੂੰ ਪੁਲਿਸ ਵਲੋਂ ਕੀਤੀ ਗੋਲੀਬਾਰੀ ਦੇ ਮਾਮਲੇ ਦੀ ਜਾਂਚ ਲਈ ਬਣਾਈ ਗਈ 6 ਮੈਂਬਰੀ ਕਮੇਟੀ ਨੇ ਅੱਜ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਦਾ ਦੌਰਾ ਕੀਤਾ | ਕਮੇਟੀ ਮੈਂਬਰਾਂ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਜਰਨੈਲ ਸਿੰਘ ਬੂਲੇ, ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਦੇ ਹੈੱਡ ਗ੍ਰੰਥੀ ਤੇ ਗੁਰਦੁਆਰਾ ਸਾਹਿਬ ਦੇ ਨੇੜੇ ਰਹਿੰਦੇ ਵੱਖ-ਵੱਖ ਵਿਅਕਤੀਆਂ ਤੇ ਚਸ਼ਮਦੀਦ ਗਵਾਹਾਂ ਨਾਲ ਮੁਲਾਕਾਤ ਕਰਕੇ ਗੁਰਦੁਆਰਾ ਸਾਹਿਬ ਵਿਚ ਹੋਈ ਗੋਲੀਬਾਰੀ ਬਾਰੇ ਜਾਣਕਾਰੀ ਹਾਸਲ ਕੀਤੀ | ਕਮੇਟੀ ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖ਼ਾਲਸਾ, ਸੁਰਜੀਤ ਸਿੰਘ ਭਿੱਟੇਵਿੰਡ, ਜਥੇ. ਕੁਲਵੰਤ ਸਿੰਘ ਮੰਨਣ, ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ ਤੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ (ਕੋਆਰਡੀਨੇਟਰ) ਗੁਰਿੰਦਰ ਸਿੰਘ ਸ਼ਾਮਲ ਸਨ, ਨੇ ਗੁਰਦੁਆਰਾ ਸਾਹਿਬ 'ਤੇ ਹੋਈ ਗੋਲੀਬਾਰੀ ਦੀ ਮੌਕੇ 'ਤੇ ਕਵਰੇਜ ਕਰਨ ਵਾਲੇ ਇਕ ਟੀ.ਵੀ. ਚੈਨਲ ਦੇ ਪੱਤਰਕਾਰ ਚਰਨਜੀਤ ਸਿੰਘ ਢਿੱਲੋਂ ਤੇ ਕੈਮਰਾਮੈਨ ਬਲਵਿੰਦਰ ਸਿੰਘ ਜੋ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਹਨ, ਨੂੰ ਮਿਲ ਕੇ ਵੀ ਸਾਰੀ ਘਟਨਾ ਬਾਰੇ ਮੁੱਢਲੀ ਜਾਣਕਾਰੀ ਲਈ |

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ