JALANDHAR WEATHER

ਸੱਜਣ ਕੁਮਾਰ ਨੂੰ 'ਸ਼ੱਕ ਦਾ ਲਾਭ' ਦੇ ਕੇ ਬਰੀ ਕਰਨਾ ਸਿੱਖਾਂ ਨਾਲ ਕਾਨੂੰਨੀ ਬੇਇਨਸਾਫੀ- ਜਥੇਦਾਰ ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)-ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਸੰਬੰਧਿਤ ਦਿੱਲੀ ਦੇ ਸੁਲਤਾਨਪੁਰੀ 'ਚ ਇਕ ਸਿੱਖ ਸੁਰਜੀਤ ਸਿੰਘ ਦੇ ਕਤਲ ਮਾਮਲੇ ਵਿਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਅਦਾਲਤ ਵਲੋਂ ਬਰੀ ਕਰਨ ਦੇ ਫੈਸਲੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖਾਂ ਨਾਲ ਕਾਨੂੰਨੀ ਬੇਇਨਸਾਫੀ ਕਰਾਰ ਦਿੱਤਾ ਹੈ। ਨਿੱਜੀ ਸਹਾਇਕ ਅਜੀਤ ਸਿੰਘ ਵਲੋਂ ਅਕਾਲ ਤਖਤ ਤੋਂ ਜਾਰੀ ਇਕ ਬਿਆਨ ਰਾਹੀਂ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਨਵੰਬਰ 1984 ਦਾ ਸਿੱਖ ਕਤਲੇਆਮ ਸਿੱਖਾਂ ਲਈ ਨਾ-ਭੁੱਲਣਯੋਗ ਹੈ ਪਰ ਦੁੱਖ ਦੀ ਗੱਲ ਹੈ ਕਿ 39 ਸਾਲ ਬਾਅਦ ਵੀ ਭਾਰਤ ਦੀਆਂ ਅਦਾਲਤਾਂ ਦੇਸ਼ ਦੇ ਮੱਥੇ 'ਤੇ ਲੱਗੇ ਇਸ ਕਲੰਕ ਨੂੰ ਲਾਹੁਣ ਲਈ ਦੋਸ਼ੀਆਂ ਨੂੰ ਸਜ਼ਾਵਾਂ ਤੇ ਪੀੜਤਾਂ ਨੂੰ ਇਨਸਾਫ ਨਹੀਂ ਦੇ ਸਕੀਆਂ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਨੂੰ ਇਕ ਸਿੱਖ ਸੁਰਜੀਤ ਸਿੰਘ ਦੇ ਕਤਲ ਮਾਮਲੇ ਵਿਚ ਅਦਾਲਤ ਨੇ 'ਸ਼ੱਕ ਦਾ ਲਾਭ' ਦਿੰਦਿਆਂ ਬਰੀ ਕੀਤਾ ਹੈ ਜਦੋਂਕਿ ਚਾਹੀਦਾ ਤਾਂ ਇਹ ਸੀ ਕਿ ਅਦਾਲਤਾਂ ਸੱਜਣ ਕੁਮਾਰ ਨੂੰ ਆਪਣੇ ਬੇਗੁਨਾਹ ਹੋਣ ਦੇ ਪੁਖਤਾ ਸਬੂਤ ਦੇਣ ਲਈ ਕਹਿੰਦੀਆਂ ਜਾਂ ਫਿਰ ਉਸ ਨੂੰ ਸਜ਼ਾ ਦਿੰਦੀਆਂ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ