JALANDHAR WEATHER

ਐਡਵੋਕੇਟ ਵਰਿੰਦਰ ਸਿੰਘ ਦੇ ਹੱਕ ’ਚ ਬੋਲੇ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ, ਦਿੱਤਾ ਇਹ ਬਿਆਨ

ਚੰਡੀਗੜ੍ਹ, 26 ਸਤੰਬਰ- ਸ਼੍ਰੀ ਮੁਕਤਸਰ ਸਾਹਿਬ ਦੇ ਐਡਵੋਕੇਟ ਵਰਿੰਦਰ ਸਿੰਘ ਨਾਲ ਜੋ ਪੁਲਿਸ ਵਲੋਂ ਦਰਿੰਦਗੀ ਕੀਤੀ ਗਈ ਹੈ। ਉਸ ’ਤੇ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਕਰੜੇ ਸ਼ਬਦਾਂ ’ਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇਸ ਸੰਦਰਭ ’ਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿੱਤ ਨੂੰ ਚਿੱਠੀ ਲਿਖੀ ਹੈ ਤੇ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਤੋਂ ਇਸ ਪੂਰੇ ਕੇਸ ਦੀ ਰਿਪੋਰਟ ਮੰਗੀ ਜਾਵੇ, ਕਿਉਂਕਿ ਉਹ ਸੂਬੇ ਦੇ ਗ੍ਰਹਿ ਮੰਤਰੀ ਵੀ ਹਨ ਅਤੇ ਸਰਕਾਰ ਦਾ ਰਵੱਈਆ ਇਸ ਪੂਰੇ ਕੇਸ ’ਚ ਪੂਰਾ ਨਿੰਦਣਯੋਗ ਰਿਹਾ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਪੂਰੇ ਕੇਸ ਦੀ ਜਾਂਚ ਸੀ.ਬੀ.ਆਈ. ਤੋਂ ਹੋਣੀ ਚਾਹੀਦੀ ਹੈ, ਕਿਉਂਕਿ ਪੰਜਾਬ ਪੁਲਿਸ ਨੇ ਜੋ ਸਿੱਟ ਬਣਾਈ ਹੈ, ਉਸ ਤੋਂ ਸਾਨੂੰ ਕੋਈ ਉਮੀਦ ਨਹੀਂ ਹੈ, ਜਿਸ ਤਰ੍ਹਾਂ ਨਾਲ ਪਹਿਲਾਂ ਪੁਲਿਸ ਦੇ ਅਫ਼ਸਰਾਂ ਨੇ ਇਸ ਕੇਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ, ਉਨ੍ਹਾਂ ਤੋਂ ਇਨਸਾਫ਼ ਦੀ ਉਮੀਦ ਨਹੀਂ ਹੈ। ਇਸ ਕਰਕੇ ਇਸ ਦੀ ਸੀ.ਬੀ.ਆਈ. ਜਾਂਚ ਹੋਣੀ ਚਾਹੀਦੀ ਹੈ।

 

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ