ਤਾਮਿਲਨਾਡੂ : ਅਗਲੇ ਤਿੰਨ ਘੰਟਿਆਂ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਚ ਹਲਕੇ ਗਰਜ਼-ਤੂਫ਼ਾਨ ਅਤੇ ਬਿਜਲੀ ਚਮਕਣ ਦੀ ਸੰਭਾਵਨਾ

ਚੇਨਈ, 1 ਦਸੰਬਰ-ਮੌਸਮ ਵਿਗਿਆਨ ਕੇਂਦਰ, ਚੇਨਈ ਅਨੁਸਾਰ ਅਗਲੇ ਤਿੰਨ ਘੰਟਿਆਂ ਵਿਚ ਤਾਮਿਲਨਾਡੂ ਦੇ ਤਿਰੂਵੱਲੁਰ, ਚੇਨਈ, ਕਾਂਚੀਪੁਰਮ, ਚੇਂਗਲਪੱਟੂ, ਨਾਗਾਪੱਟੀਨਮ ਅਤੇ ਰਾਮਨਾਥਪੁਰਮ ਜ਼ਿਲ੍ਹਿਆਂ ਵਿਚ ਵੱਖ-ਵੱਖ ਥਾਵਾਂ 'ਤੇ ਹਲਕੇ ਗਰਜ਼-ਤੂਫ਼ਾਨ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ।