JALANDHAR WEATHER

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 2 ਦਸੰਬਰ ਨੂੰ ਗੁਰਦੁਆਰਾ ਗੋਬਿੰਦ ਬਾਗ ਦਾਬਾਂਵਾਲ ਵਿਖੇ ਹੋਵੇਗੀ ਵਿਸ਼ੇਸ਼ ਮੀਟਿੰਗ

ਘੁਮਾਣ, 1 ਦਸੰਬਰ (ਬਮਰਾਹ)- ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਵਿਸ਼ਾਲ ਮੀਟਿੰਗ 2 ਦਸੰਬਰ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਗੋਬਿੰਦਬਾਗ ਦਾਬਾਂਵਾਲ ਵਿਖੇ ਸੱਦੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਲਬੀਰ ਸਿੰਘ ਕਾਹਲੋਂ ਲੱਧਾ ਮੁੰਡਾ ਇੰਟਰਨੈਸ਼ਨਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਉਚੇਚੇ ਤੌਰ ’ਤੇ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਜੀ ਖ਼ਾਲਸਾ, ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਪਹੁੰਚ ਕੇ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਸਿੱਖ ਕੌਮ ਨਾਲ ਪਿਆਰ ਕਰਨ ਵਾਲੇ ਲੋਕਾਂ ਨੂੰ ਹਾਜ਼ਰ ਹੋਣ ਦੀ ਅਪੀਲ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ